ਗੁਰੂ ਹਰਿਕਿਸ਼ਨ ਪਬਲਿਕ ਸਕੂਲ ‘ਚ ਹਿੰਦੀ ਦਿਵਸ ਨੂੰ ਸਮਰਪਿਤ ਸਮਾਗਮ

ਹੁਸੈਨਪੁਰ , 17 ਸਤੰਬਰ (ਕੌੜਾ)-ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਨਲਾਈਨ ਹਿੰਦੀ ਦਿਵਸ ਦਾ ਆਯੋਜਨ ਕੀਤਾ ਗਿਆ ।ਇਸ ਦੌਰਾਨ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਡੀ ਗਿਣਤੀ ਵਿਚ ਹਿੱਸਾ ਲਿਆ । ਵਿਦਿਆਰਥੀਆਂ ਹਿੰਦੀ ਦਿਵਸ ਨਾਲ ਸਬੰਧਿਤ ਪੋਸਟਰ ਤਿਆਰ ਕੀਤੇ ਅਤੇ ਗੀਤ ਤੇ ਕਵਿਤਾਵਾਂ ਰਾਹੀਂ ਰਾਸ਼ਟਰੀ ਭਾਸ਼ਾ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ । ਇਸ ਮੌਕੇ ਬੋਲਦਿਆਂ ਸਕੂਲ ਦੇ ਪਿ੍ੰਸੀਪਲ ਵਿਨੋਦ ਖਜੂਰੀਆ ਨੇ ਕਿਹਾ ਕਿ ਸਾਨੂੰ ਮਿੱਠ ਬੋਲੜੀ ਰਾਸ਼ਟਰੀ ਭਾਸ਼ਾ ਹਿੰਦੀ ਦਾ ਵੱਧ ਤੋਂ ਵੱਧ ਸਤਿਕਾਰ ਕਰਨਾ ਚਾਹੀਦਾ ਹੈ, ਜਿਸ ਨੂੰ ਸੁਣਨ ਵਿੱਚ ਵੀ ਬਹੁਤ ਹੀ ਸਕੂਨ ਮਿਲਦਾ ਹੈ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਹਰਨਿਆਮਤ ਕੌਰ ਡਾਇਰੈਕਟਰ ਅਤੇ ਇੰਜ. ਨਿਮਰਤਾ ਕੌਰ ਐਡਮਨਿਸਟੇਟਰ ਨੇ ਸਟਾਫ਼ ਮੈਂਬਰਾਂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਰਾਸ਼ਟਰੀ ਭਾਸ਼ਾ ਹਿੰਦੀ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੱਤਾ ।

Leave a Reply

Your email address will not be published. Required fields are marked *

error: Content is protected !!