ਪ੍ਰੋਫੈਸਰ ਮਨੀ ਛਾਬੜਾ  ਨੇ  ਕੀਤੀ ਡਾਕਟਰੇਟ : ਉਪਭੋਗਤਾ ਸੁਰੱਖਿਆ ਐਕਟ 1986 ਤੇ ਪੀ ਐੱਚ ਡੀ ਕਰ ਹਾਸਿਲ ਕੀਤੀ ਡਿਗਰੀ

ਹੁਸੈਨਪੁਰ, 7 ਅਗਸਤ (ਕੌੜਾ ) ਵਿੱਦਿਅਕ ਖੇਤਰ ਵਿੱਚ ਆਪਣੀਆਂ ਵਿਲੱਖਣ ਪ੍ਰਾਪਤੀਆਂ ਕਰਕੇ ਜਾਣੀ ਜਾਂਦੀ ਇਲਾਕੇ ਦੀ ਸਿਰਮੌਰ ਸੰਸਥਾ ਸ੍ਰੀ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਨਾਂ ਵਿੱਚ ਇਕ ਹੋਰ ਉਪਲੱਬਧੀ ਜੁੜ ਗਈ ਜਦੋਂ ਕਾਲਜ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੀ ਅਧਿਆਪਕਾ ਮਨੀ ਛਾਬੜਾ ਨੇ ਉਪਭੋਗਤਾ ਸੁਰੱਖਿਆ ਐਕਟ 1986ਤੇ ਖੋਜ ਕਾਰਜ ਕਰਕੇ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਤੋਂ ਪੀ ਐੱਚ ਡੀ ਦੀ ਡਿਗਰੀ ਪ੍ਰਾਪਤ ਕਰਨ ਦਾ ਮਾਣ ਹਾਸਲ ਕੀਤਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ ਸੁਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਪ੍ਰੋਫੈਸਰ ਮਨੀ ਛਾਬੜਾ ਇੱਕ ਨਿਪੁੰਨ ਅਧਿਆਪਕ ਕਾਰਜ ਦੇ ਨਾਲ ਨਾਲ ਖੋਜ ਕਾਰਜਾਂ ਵਿੱਚ ਵੀ ਵਡਮੁੱਲਾ ਯੋਗਦਾਨ ਪਾ ਰਹੇ ਹਨ ਉਨ੍ਹਾਂ ਵੱਲੋਂ ਵੱਖ ਵੱਖ ਸੰਸਥਾਵਾਂ ਵੱਲੋਂ ਕਰਵਾਏ ਗਏ ਅਨੇਕਾਂ ਸੈਮੀਨਾਰਾਂ ਵਿੱਚ ਆਪਣੇ ਖੋਜ ਭਰਪੂਰ ਪੇਪਰ ਪੜ੍ਹੇ ਜਾ ਚੁੱਕੇ ਹਨ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀਨੀਅਰ ਸਵਰਨ ਸਿੰਘ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਕੌਰ ਰੂਹੀ ਨੇ ਪ੍ਰੋਫ਼ੈਸਰ ਮਨੀ ਛਾਬੜਾ ਦੀ ਵਿਲੱਖਣ ਪ੍ਰਾਪਤੀ ਉੱਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਖਾਲਸਾ ਕਾਲਜ ਇਲਾਕੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ।

Leave a Reply

Your email address will not be published. Required fields are marked *

error: Content is protected !!